ਕਪੂਰਥਲਾ ਨਿਊਜ਼ : ਕਪੂਰਥਲਾ-ਸ਼੍ਰੀ ਗੋਇੰਦਵਾਲ ਸਾਹਿਬ ਰੋਡ ’ਤੇ ਪੈਟਰੋਲ ਪੰਪ ਨੇੜੇ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਪਤੀ-ਪਤਨੀ ਸਮੇਤ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਰਾਹਗੀਰਾਂ ਨੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਨੌਜਵਾਨ ਦੀ ਹਾਲਤ ਗੰਭੀਰ ਦੱਸਦਿਆਂ ਮੁੱਢਲੀ ਸਹਾਇਤਾ ਦੇਣ ਉਪਰੰਤ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜ਼ਖਮੀਆਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਨਵਾਂ ਪਿੰਡ ਭੱਠੇ, ਮਲਵੰਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਉਸ ਦੀ ਪਤਨੀ ਅਮਰ ਕੌਰ ਵਾਸੀ ਪਿੰਡ ਕੋਠੀ ਵਜੋਂ ਹੋਈ ਹੈ। ਜ਼ਖ਼ਮੀ ਔਰਤ ਅਮਰ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਮਲਵੰਤ ਸਿੰਘ ਨਾਲ ਮੋਟਰਸਾਈਕਲ ’ਤੇ ਖਾਦ ਲੈਣ ਲਈ ਸ੍ਰੀ ਗੋਇੰਦਵਾਲ ਸਾਹਿਬ ਮਾਰਗ ਵੱਲ ਜਾ ਰਹੀ ਸੀ। ਜਦੋਂ ਉਹ ਦੋਆਬਾ ਪੈਟਰੋਲ ਪੰਪ ਨੇੜੇ ਪੁੱਜਾ ਤਾਂ ਦੂਜੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਮਨਪ੍ਰੀਤ ਸਿੰਘ ਨਾਲ ਉਸ ਦੀ ਟੱਕਰ ਹੋ ਗਈ। ਟੱਕਰ ’ਚ ਉਹ ਦੋਵੇਂ ਅਤੇ ਦੂਜਾ ਬਾਈਕ ਚਾਲਕ ਵੀ ਡਿੱਗ ਪਿਆ ਅਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਤੁਰੰਤ ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਮਨਪ੍ਰੀਤ ਸਿੰਘ ਦੀ ਹਾਲਤ ਨੂੰ ਗੰਭੀਰ ਦੱਸਦਿਆਂ ਮੁੱਢਲੀ ਸਹਾਇਤਾ ਦੇਣ ਉਪਰੰਤ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਜਦਕਿ ਮਲਵੰਤ ਸਿੰਘ ਅਤੇ ਅਮਰ ਕੌਰ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਹਨ।
ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ, ਪਤੀ-ਪਤਨੀ ਸਮੇਤ ਤਿੰਨ ਜ਼ਖ਼ਮੀ, ਇੱਕ ਨੂੰ ਅੰਮ੍ਰਿਤਸਰ ਕੀਤਾ ਰੈਫਰ
