ਕਪੂਰਥਲਾ (ਬਰਿੰਦਰ ਚਾਨਾ) : ਅੰਮ੍ਰਿਤਸਰ ਵਿਖੇ ਡਾ:ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਉਥੇ ਬਣੇ ਸੰਵਿਧਾਨ ਦੇ ਪੱਥਰ ਦੀ ਮੂਰਤੀ ਨੂੰ ਸਾੜਨ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਹ ਸ਼ਰਮਨਾਕ ਘਟਨਾ ਹੈ ਅਤੇ ਇਸ ਨਾਲ ਦੁਨੀਆਂ ਭਰ ਵਿੱਚ ਲੱਖਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ਼ ਪਹੁੰਚੀ ਹੈ।ਇਸ ਘਟਨਾ ਨੇ ਇਕ ਵਾਰ ਫਿਰ ਸੂਬੇ ਦੀ ਅਰਾਜਕਤਾ ਨੂੰ ਉਜਾਗਰ ਕਰ ਦਿੱਤਾ ਹੈ। ਇਹ ਸੋਚਣ ਵਾਲੀ ਗੱਲ ਹੈ ਕਿ ਇਹ ਘਟਨਾ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨ ਤੇ ਵਾਪਰੀ ਹੈ। ਗਣਤੰਤਰ ਦਿਵਸ ਮੌਕੇ ਨੂੰ ਲੈ ਕੇ ਜਿੱਥੇ ਸਭ ਤੋਂ ਵੱਧ ਸੁਰੱਖਿਆ ਵਿਵਸਥਾ ਰਹਿੰਦੀ ਹੈ। ਖੋਜੇਵਾਲ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨਾਂ ਦੀ ਨਾਮ ਦੀ ਕੋਈ ਚੀਜ਼ ਨਹੀਂ ਹੈ। ਖੋਜੇਵਾਲ ਨੇ ਕਿਹਾ ਕਿ ਅੱਜ ਦੀ ਘਟਨਾ ਇੱਕ ਸੋਚੀ ਸਮਝੀ ਸੱਤਾ ਵਿੱਚ ਬੈਠੇ ਲੋਕਾਂ ਦੀ ਸਾਜ਼ਿਸ਼ ਹੈ।ਖੋਜੇਵਾਲ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਦੱਸਦਿਆਂ ਮੌਜੂਦਾ ਸਮੁੱਚੇ ਮਾਮਲੇ ਦੀ ਜਾਂਚ ਸਿਟੀਨਗ ਜੱਜ ਤੋਂ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਹੋਰ ਏਜੰਸੀ ਤੇ ਭਰੋਸਾ ਨਹੀਂ ਹੈ।ਉਨ੍ਹਾਂਨੇ ਕਿਹਾ ਕਿ ਇਸ ਤੋਂ ਵੱਡਾ ਦੁੱਖ ਹੋਰ ਕਿ ਹੋਵੇਗਾ ਕਿ ਗਣਤੰਤਰ ਦਿਵਸ ਦੇ ਦਿਨ ਇਹ ਘਟਨਾ ਵਾਪਰ ਰਹੀ ਹੈ। ਜਿੱਥੇ ਕੁਝ ਹੀ ਦੂਰੀ ਤੇ ਸ਼੍ਰੀ ਹਰਿਮੰਦਰ ਸਾਹਿਬ ਅਤੇ ਨੇੜੇ ਹੀ ਪੁਲਿਸ ਸਟੇਸ਼ਨ ਬਣਿਆ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਅਜਿਹੇ ਲੋਕਾਂ ਨੂੰ ਬਿਲਕੁਲ ਵੀ ਪਤਾ ਨਹੀਂ ਕਿ ਬਾਬਾ ਭੀਮ ਰਾਓ ਅੰਬੇਡਕਰ ਜੀ ਦਾ ਸਾਡੇ ਸਮਾਜ ਲਈ ਕੀ ਯੋਗਦਾਨ ਹੈ? ਉਨ੍ਹਾਂ ਕਿਹਾ ਕਿ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਹਰ ਥਾਂ-ਥਾਂ ਤੇ ਪੁਲਿਸ ਬਲ ਤਾਇਨਾਤ ਸਨ ਅਤੇ ਬੜੀ ਹੀ ਹੈਰਾਨੀ ਦੀ ਗੱਲ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸ਼ਮੇ ਪੰਜਾਬ ਪੁਲਿਸ ਕਿੱਥੇ ਸੀ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।
ਅੰਮ੍ਰਿਤਸਰ ਵਿੱਚ ਡਾ:ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਸ਼ਰਮਨਾਕ ਘਟਨਾ : ਖੋਜੇਵਾਲ
