ਕਪੂਰਥਲਾ ਨਿਊਜ਼ : ਸੈਨਿਕ ਸਕੂਲ ਕਪੂਰਥਲਾ ਵਿਚ ਕਰੰਟ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਅਕਤੀ ਮਧੂ ਮੱਖੀਆਂ ਦੇ ਛੱਤੇ ਵਿਚੋਂ ਸ਼ਹਿਦ ਕੱਢਣ ਲਈ ਆਏ ਸਨ। ਇਸੇ ਦੌਰਾਨ ਇਕ ਲੋਹੇ ਦੀ ਪੌੜੀ ਲਿਜਾਣ ਸਮੇਂ ਕਰੰਟ ਦੀ ਤਾਰਾਂ ਦੀ ਚਪੇਟ ਵਿਚ ਆਉਣ ਨਾਲ ਦੋਵਾਂ ਵਿਅਕਤੀਆਂ ਦੀ ਬੁਰੀ ਤਰ੍ਹਾਂ ਝੁਲਸਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਇਸਦੀ ਪੁਸ਼ਟੀ ਡੀ.ਐਸ.ਪੀ. ਸਬ ਡਵੀਜ਼ਨ ਦੀਪਕਰਨ ਸਿੰਘ ਨੇ ਕਰਦਿਆਂ ਦੱਸਿਆ ਕਿ ਮਿ੍ਤਕ ਵਿਅਕਤੀਆਂ ਦੀ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿ੍ਤਕ ਵਿਅਕਤੀਆਂ ਦੀ ਪਹਿਚਾਣ ਸਚਿਨ ਅਤੇ ਦਿਨੇਸ਼ ਵਾਸੀਆਨ ਉੱਤਰ ਪ੍ਰਦੇਸ਼ ਵਜੋਂ ਹੋਈ। ਥਾਣਾ ਸਿਟੀ ਪੁਲਿਸ ਨੇ ਦੋਵਾਂ ਮਿ੍ਤਕ ਵਿਅਕਤੀਆਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਰਾਜਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਕਪੂਰਥਲਾ ਦੇ ਸੈਨਿਕ ਸਕੂਲ ਅੰਦਰ ਸ਼ਹਿਦ ਕੱਢਣ ਗਏ ਦੋ ਵਿਅਕਤੀਆਂ ਦੀ ਕਰੰਟ ਲੱਗਣ ਨਾਲ ਹੋਈ ਮੌਤ
