ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ

ਕਪੂਰਥਲਾ ਨਿਊਜ਼ ਨੈੱਟਵਰਕ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸਿੱਖਿਆ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਯੂਥ ਅਗੇਂਸਟ ਡਰੱਗਸ ਮੁਹਿੰਮ ਤਹਿਤ ਸਕੂਲ ਆਫ ਐਮੀਨੈਂਸ ਕਪੂਰਥਲਾ ਦੇ ਵਿਦਿਆਰਥੀਆਂ, ਅਧਿਆਪਕਾਂ, ਪੈਨਲ ਐਡਵੋਕੇਟਸ ਅਤੇ ਪੈਰਾ ਲੀਗਲ ਵਲੰਟੀਅਰਸ ਵਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਸ੍ਰੀ ਹਿਰਦੇਜੀਤ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਜਾਗਰੂਕਤਾ ਰੈਲੀ ਸਕੂਲ ਆਫ ਐਮੀਨੈਂਸ ਕਪੂਰਥਲਾ ਤੋਂ ਸ਼ੁਰੂ ਹੋ ਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ, ਵਿਰਸਾ ਵਿਹਾਰ, ਅਫਸਰ ਕਲੋਨੀ, ਬੇਬੀ ਮਾਡਲ ਸਕੂਲ, ਰਿਹਾਇਸ਼ ਐਸ.ਐਸ.ਪੀ., ਸਟੇਟ ਗੁਰਦੁਆਰਾ ਸਾਹਿਬ ਦੀ ਬੈਕ ਸਾਈਡ ਤੋਂ ਹੁੰਦੇ ਹੋਏ ਵਾਪਸ ਸਕੂਲ ਆਫ ਐਮੀਨੈਂਸ ਕਪੂਰਥਲਾ ਵਿਖੇ ਸਮਾਪਤ ਹੋਈ। ਜਾਗਰੂਕਤਾ ਰੈਲੀ ਦੌਰਾਨ ਸਕੂਲ ਦੀ ਬੈਂਡ ਟੀਮ ਵਲੋਂ ਅਪਣੀ ਅਹਿਮ ਭੂਮਿਕਾ ਨਿਭਾਈ ਗਈ। ਰੈਲੀ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਖਿਲਾਫ ਨਾਰੇ ਵੀ ਲਗਾਏ ਗਏ।ਇਸ ਮੌਕੇ ਸ੍ਰੀ ਹਿਰਦੇਜੀਤ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਸਮਾਜਿਕ ਕੋਹੜ ਨੂੰ ਖਤਮ ਕਰਨ ਲਈ ਮੋਹਰੀ ਭੂਮਿਕਾ ਨਿਭਾਉਣ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਵਾਈ ਗਈ।ਇਸ ਮੌਕੇ ਸ੍ਰੀ ਸਤਨਾਮ ਸਿੰਘ ਨੱਢਾ ਐਡਵੋਕੇਟ, ਸ੍ਰੀ ਗੁਲਸ਼ਨ ਲਾਲ ਐਡਵੋਕੇਟ, ਸ੍ਰੀ ਹਰਮਨਦੀਪ ਸਿੰਘ ਬਾਵਾ ਐਡਵੋਕੇਟ ਅਤੇ ਮਿਸ ਪਰਮਜੀਤ ਕੌਰ ਕਾਹਲੋਂ ਐਡਵੋਕੇਟ, ਪੈਰਾ ਲੀਗਲ ਵਲੰਟੀਅਰਸ ਅਤੇ ਜ਼ਿਲ੍ਹਾ ਅਥਾਰਟੀ ਦੇ ਸਟਾਫ ਮੈਂਬਰਾਨ ਤੋਂ ਇਲਾਵਾ ਸਕੂਲ ਆਫ ਐਮੀਨੈਂਸ, ਕਪੂਰਥਲਾ ਦੇ ਪ੍ਰਿੰਸੀਪਲ ਸਾਹਿਬ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜਰ ਸਨ।ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਚਾਰ ਸਮਗਰੀ ਵੀ ਵੰਡੀ ਗਈ।ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁਲੱਥ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੰਗਲ ਲੁਬਾਨਾ, ਸਕੂਲ ਆਫ ਐਮੀਨੈਂਸ ਫਗਵਾੜਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭਵਾਨੀਪੁਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਰਿਆਰ ਵਿਖੇ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰਾਂ ਦੇ ਆਯੋਜਨ ਕੀਤੇ ਗਏ।

Leave a Reply

Your email address will not be published. Required fields are marked *

Translate »
error: Content is protected !!