ਕਪੂਰਥਲਾ (ਬਰਿੰਦਰ ਚਾਨਾ) : ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਖੇ ਗਣਤੰਤਰ ਦਿਵਸ ਮੌਕੇ ਉਤਸ਼ਾਹ ਅਤੇ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲਿਆ।ਸਮਾਗਮ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਇਸ ਵਿਸ਼ੇਸ਼ ਦਿਨ ਦੀ ਸ਼ੁਰੂਆਤ ਤਿਰੰਗਾ ਲਹਿਰਾ ਕੇ ਕੀਤੀ।ਸਮਾਗਮ ਦੌਰਾਨ ਉਨ੍ਹਾਂ ਨੇ ਨਗਰ ਸੁਧਾਰ ਟਰੱਸਟ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।ਚੇਅਰਮੈਨ ਇੰਡੀਅਨ ਨੇ ਆਪਣੇ ਸੰਬੋਧਨ ਚ ਗਣਤੰਤਰ ਦਿਵਸ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ,ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਰੂਪ ਚ ਸਾਹ ਲੈ ਰਹੇ ਹਾਂ।ਉਨ੍ਹਾਂ ਨੇ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਡਕਰ ਅਤੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।ਉਨ੍ਹਾਂਨੇ ਅੱਗੇ ਕਿਹਾ ਕਿ ਇਹ ਇਤਿਹਾਸਕ ਦਿਨ ਦੇਸ਼ ਵਾਸੀਆਂ ਨੂੰ ਇੱਕ ਮਜ਼ਬੂਤ ਰਾਸ਼ਟਰ ਵਜੋਂ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।ਚੇਅਰਮੈਨ ਇੰਡੀਅਨ ਨੇ ਆਜ਼ਾਦੀ ਘੁਲਾਟੀਆਂ ਦੀ ਬਹਾਦਰੀ ਨੂੰ ਯਾਦ ਕਰਦੇ ਹੋਏ ਦੇਸ਼ ਦੇ ਸੰਵਿਧਾਨ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ।ਉਨ੍ਹਾਂਨੇ ਸਿੱਖਿਆ, ਖੇਤੀਬਾੜੀ, ਉਦਯੋਗ, ਰੁਜ਼ਗਾਰ ਅਤੇ ਸਿਹਤ ਦੇ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਿਜਲੀ, ਪਾਣੀ, ਸਿੱਖਿਆ, ਸਿਹਤ ਅਤੇ ਹੋਰ ਸੇਵਾਵਾਂ ਦੇ ਕੇ ਵੱਡੀ ਰਾਹਤ ਦਿੱਤੀ ਹੈ। ਚੇਅਰਮੈਨ ਇੰਡੀਅਨ ਨੇ ਕਿਹਾ ਕਿ ਅੱਜ ਦਾ ਦਿਨ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਦਿਨ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਦਿੱਤੀਆਂ।ਅੱਜ ਦਾ ਦਿਨ ਉਨ੍ਹਾਂ ਮਹਾਨ ਲੋਕਾਂ ਨੂੰ ਯਾਦ ਕਰਨ ਦਾ ਹੈ,ਜਿਨ੍ਹਾਂ ਨੇ ਆਜ਼ਾਦ ਭਾਰਤ ਦਾ ਸੁਪਨਾ ਦੇਖਿਆ ਅਤੇ ਉਸ ਸੁਪਨੇ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਜਦੋਂ ਭਾਰਤ ਤੇ ਅੰਗਰੇਜ਼ਾਂ ਦਾ ਰਾਜ ਸੀ,ਉਦੋਂ ਭਾਰਤ ਦੇ ਲੋਕ ਬਹੁਤ ਅਲਗ ਹੋਇਆ ਕਰਦੇ ਸਨ।ਭਾਰਤ ਦੇ ਲੋਕਾਂ ਕੋਲ ਕੋਈ ਅਧਿਕਾਰ ਨਹੀਂ ਸਨ।ਭਾਰਤ ਦੇ ਲੋਕਾਂ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਅਧਿਕਾਰ ਨਹੀਂ ਸੀ ਅਤੇ ਸਾਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਹਜ਼ਾਰਾਂ ਸਾਲਾਂ ਤੋਂ ਕਿਹਾ ਜਾਂਦਾ ਸੀ ਕਿ ਭਾਰਤ ਸੋਨੇ ਦੀ ਚਿੜੀ ਹੈ।ਭਾਰਤ ਵਰਗੀ ਮਿੱਟੀ, ਪਾਣੀ, ਜੰਗਲ ਅਤੇ ਪਹਾੜਾਂ ਵਾਲਾ ਦੇਸ਼ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਸੀ।ਪਰ ਜਦੋਂ ਅੰਗਰੇਜ਼ਾਂ ਨੇ ਰਾਜ ਕੀਤਾ ਤਾਂ ਭਾਰਤ ਦੇ ਲੋਕਾਂ ਲਈ ਇਨ੍ਹਾਂ ਸਾਧਨਾਂ ਦੀ ਵਰਤੋਂ ਨਹੀਂ ਕੀਤੀ ਗਈ। ਇਸ ਮੌਕੇ ਤੇ ਮਾਰਕੀਟ ਕਮੇਟੀ ਚੇਅਰਮੈਨ ਜਗਜੀਤ ਸਿੰਘ ਬਿੱਟੂ, ਸਹਾਇਕ ਟਰਸਟ ਇੰਜੀਨੀਅਰ ਮਨਪ੍ਰੀਤ ਸਿੰਘ, ਜੂਨੀਅਰ ਇੰਜੀਨੀਅਰ ਰਾਜਕੁਮਾਰ, ਸਰਵੇਅਰ ਸਚਿਨ ਮਿਸ਼ਰਾ, ਕਿਸ਼ੋਰੀ ਲਾਲ, ਪ੍ਰੇਮ ਲਾਲ, ਗੁਰਦੇਵ ਸਿੰਘ, ਪ੍ਰੀਤਮ ਸਿੰਘ, ਮੁਕੇਸ਼ ਗੁਜਰਾਲ ਅਤੇ ਦਫ਼ਤਰੀ ਸਟਾਫ਼ ਮੌਜੂਦ ਸਨ, ਇਨ੍ਹਾਂ ਤੋਂ ਇਲਾਵਾ ਐਡਵੋਕੇਟ ਮਨਦੀਪ ਸਿੰਘ, ਬਲਵਿੰਦਰ ਮਸੀਹ, ਤਰੁਣਪਾਲ ਸਿੰਘ ਵਾਲੀਆ, ਗੌਰਵ ਕੰਡਾ, ਆਕਾਸ਼ ਕੁਮਾਰ, ਡਾ ਗੁਰਭੇਜ ਸਿੰਘ ਔਲਖ, ਨਰਿੰਦਰ ਸਿੰਘ ਸੰਘਾ, ਮਨਿੰਦਰ ਪਾਲ ਸਿੰਘ ਫੌਜੀ, ਰਾਜਨਬੀਰ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਪਰਮਜੀਤ ਸਿੰਘ ਲਾਲੀ, ਸੁਖਦੇਵ ਸਿੰਘ ਸਾਹੀਵਾਲ, ਰਿਟਾਇਰਡ ਡੀਐਸਪੀ ਪਿਆਰਾ ਸਿੰਘ, ਸੁਦੇਸ਼ ਕੁਮਾਰ ਸ਼ਰਮਾ, ਕਰਨੈਲ ਸਿੰਘ ਘੁਮਨ, ਅਮਰੀਕ ਸਿੰਘ ਢਿੱਲੋਂ, ਪਰਮਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ, ਗੁਰਦੀਪ ਕੌਰ, ਮਨਜੀਤ ਕੌਰ, ਅਨੁਪ੍ਰੀਆ, ਪੂਨਮਰਾਣੀ, ਪ੍ਰਿਤਪਾਲ ਸਿੰਘ, ਲੈਂਬਰ ਸਿੰਘ, ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਸੁੱਖਾ ਬਾਵਾ, ਰਵੀ ਕੁਮਾਰ, ਕਰਨ ਦੀਕਸ਼ਿਤ, ਸੁਖਦੇਵ ਸਿੰਘ ਰਿੰਕੂ, ਦਲਜੀਤ ਸਿੰਘ ਠੀਕਰੀਵਾਲ, ਸ਼ੇਖਰ ਕੁਮਾਰ, ਗੁਰਨੂਰ ਸਿੰਘ, ਪਰਮਜੀਤ ਸਿੰਘ, ਦਲਬੀਰ ਸਿੰਘ, ਨਰੇਸ਼ ਚਾਵਲਾ, ਕਮਲ ਨੰਬਰਦਾਰ, ਕੁਲਵਿੰਦਰ ਸਿੰਘ ਕਿੰਦਾ, ਗੁਰਨਾਮ ਸਿੰਘ ਲੱਖਣ ਆਦਿ ਹਾਜ਼ਰ ਸਨ।
ਗਣਤੰਤਰ ਦਿਵਸ ਮੌਕੇ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਚੇਅਰਮੈਨ ਇੰਡੀਅਨ ਨੇ ਲਹਿਰਾਇਆ ਤਿਰੰਗਾ ਝੰਡਾ
