ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ- ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

26 ਜਨਵਰੀ ਨੂੰ ਜਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਹੋਣਗੇ ਮੁੱਖ ਮਹਿਮਾਨ

ਕਪੂਰਥਲਾ 24 ਜਨਵਰੀ (ਬਰਿੰਦਰ ਚਾਨਾ) : ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈਸ ਰਿਹਰਸਲ ਹੋਈ ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ( ਜਨਰਲ) ਨਵਨੀਤ ਕੌਰ ਬੱਲ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਜਿੱਥੇ ਪਰੇਡ ਦਾ ਨਿਰੀਖਣ ਕੀਤਾ ਉੱਥੇ ਹੀ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਡੀ.ਐਸ.ਪੀ. ਦੀਪਕਰਨ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਐਨ.ਸੀ.ਸੀ. ਤੇ ਹੋਰਨਾਂ ਸੁਰੱਖਿਆ ਦਸਤਿਆਂ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਵਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਦੇ ਵਿਕਾਸ ਤੇ ਲੋਕ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵਲੋਂ 8 ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਫੁੱਲ ਡਰੈਸ ਰਿਹਰਸਲ ਉਪਰੰਤ ਸਮੂਹ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪੱਧਰੀ ਸਮਾਗਮ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਕਿਉਂ ਕਿ ਇਸ ਰਾਸ਼ਟਰੀ ਤਿਉਹਾਰ ਮੌਕੇ ਸੰਵਿਧਾਨ ਲਾਗੂ ਹੋਣ ਉਪਰੰਤ ਸਾਨੂੰ ਸਾਡੇ ਅਧਿਕਾਰ ਪ੍ਰਾਪਤ ਹੋਏ ਸਨ। ਉਨ੍ਹਾਂ ਮੌਕੇ ਉੱਪਰ ਆਵਾਜਾਈ, ਪ੍ਰਮੁੱਖ ਸ਼ਖਸ਼ੀਅਤਾਂ ਦੇ ਬੈਠਣ, ਆਜਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਸਨਮਾਨ ਆਦਿ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਐਸ.ਪੀ. ਗੁਰਪ੍ਰੀਤ ਸਿੰਘ , ਐਸ.ਡੀ.ਐਮ. ਮੇਜਰ ਇਰਵਿਨ ਕੌਰ ਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Translate »
error: Content is protected !!