ਕਪੂਰਥਲਾ (ਬਰਿੰਦਰ ਚਾਨਾ) : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 27 ਸਾਲਾਂ ਬਾਅਦ ਭਾਜਪਾ ਦੀ ਸ਼ਾਨਦਾਰ ਜਿੱਤ ਨੇ ਸਿੱਧ ਕਰ ਦਿੱਤਾ ਹੈ ਕਿ ਲੋਕਾਂ ਨੂੰ ਨਰਿੰਦਰ ਮੋਦੀ ਦੀ ਅਗਵਾਈ ਅਤੇ ਭਾਜਪਾ ਦੀਆਂ ਨੀਤੀਆਂ ਚ ਪੂਰਨ ਵਿਸ਼ਵਾਸ ਹੈ ਇਹਨਾ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਚ ਭਾਜਪਾ ਦੀ ਸ਼ਾਨਦਾਰ ਜਿੱਤ ਉੱਤੇ ਖੁਸ਼ੀ ਜ਼ਾਹਰ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲਾ ਜਨਰਲ ਸਕੱਤਰ ਐਡਵੋਕੇਟ ਪਿਯੂਸ਼ ਮਨਚੰਦਾ ਨੇ ਕੀਤਾ ।ਇਸਦੇ ਲਈ ਉਨ੍ਹਾਂਨੇ ਦਿੱਲੀ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਭਾਜਪਾ ਦੀ ਇਹ ਜਿੱਤ ਮੋਦੀ ਜੀ ਦਾ ਸਬਕਾ ਸਾਥ ਸਬਕਾ ਵਿਸ਼ਵਾਸ ਦਾ ਨਤੀਜਾ ਹੈ ਅਤੇ ਲੋਕਾਂ ਨੇ ਆਪਣੀਆਂ ਵੋਟਾਂ ਦੇ ਕੇ ਇੱਕ ਵਾਰ ਫਿਰ ਆਪਣਾ ਵਿਸ਼ਵਾਸ ਮੋਦੀ ਜੀ ਤੇ ਪੱਕਾ ਕੀਤਾ ਹੈ ।ਉਹਨਾਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਹਰਾ ਕੇ ਵਿਕਾਸ,ਸੁਸ਼ਾਸਨ ਅਤੇ ਸਥਿਰਤਾ ਨੂੰ ਚੁਣਿਆ ਹੈ ਅਤੇ ਭਾਜਪਾ ਤੇ ਅਪਣਾ ਵਿਸ਼ਵਾਸ ਪ੍ਰਗਟਾਇਆ ਹੈ ।ਉਨ੍ਹਾਂ ਕਿਹਾ ਕਿ ਇਹ ਜਿੱਤ ਭਾਜਪਾ ਵਰਕਰਾਂ ਦੀ ਮਿਹਨਤ ਅਤੇ ਜਨਤਾ ਦੇ ਅਥਾਹ ਸਮਰਥਨ ਦਾ ਨਤੀਜਾ ਹੈ।
ਦਿੱਲੀ ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ 27 ਸਾਲਾਂ ਬਾਅਦ ਭਾਜਪਾ ਦੀ ਵਾਪਸੀ : ਮਨਚੰਦਾ
