11 ਜਨਵਰੀ ਨੂੰ ਮੰਦਰ ਧਰਮ ਸਭਾ ਵਿੱਚ ਕੀਤਾ ਜਾਵੇਗਾ ਹਨੂੰਮਾਨ ਚਾਲੀਸਾ ਦਾ ਪਾਠ
ਕਪੂਰਥਲਾ (ਬਰਿੰਦਰ ਚਾਨਾ) : ਵਿਰਾਸਤ ਸ਼ਹਿਰ ਵਿੱਚ ਅਯੁੱਧਿਆ ਵਿੱਚ ਰਾਮਲਲਾ ਦੀ ਪਹਿਲੀ ਵਰ੍ਹੇਗੰਢ ਨੂੰ ਸ਼ਾਨਦਾਰ ਅਤੇ ਇਲਾਹੀ ਬਣਾਉਣ ਲਈ ਤਿਆਰੀਆਂ ਚੱਲ ਰਹੀਆਂ ਹਨ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਵਲੋਂ ਇਸ ਸਾਲਾਨਾ ਉਤਸਵ ਦੌਰਾਨ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਿਰਾਸਤੀ ਸ਼ਹਿਰ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ ਪਹਿਲੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਭਾਸ਼ ਮਕਰੰਦੀ ਨੇ ਦੱਸਿਆ ਕਿ ਕਪੂਰਥਲਾ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ ਪਹਿਲੀ ਵਰ੍ਹੇਗੰਢ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਗਵਾਨ ਰਾਮਲਲਾ ਦੀ ਮੂਰਤੀ ਦੀ ਪਹਿਲੀ ਵਰ੍ਹੇਗੰਢ 11 ਜਨਵਰੀ ਨੂੰ ਮਨਾਈ ਜਾਵੇਗੀ।ਇਸ ਨੂੰ ਪ੍ਰਤਿਸਥਾ ਦ੍ਵਾਦਸ਼ੀ ਕਿਹਾ ਜਾਵੇਗਾ।ਇਸ ਮੌਕੇ 11 ਤੋਂ 13 ਜਨਵਰੀ ਤੱਕ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। ਹਿੰਦੂ ਜਥੇਬੰਦੀਆਂ ਦੇ ਵਲੋਂ 11 ਜਨਵਰੀ ਨੂੰ ਪ੍ਰੋਗਰਾਮਾਂ ਦੀ ਰੂਪਰੇਖਾ ਬਣਾਈ ਜਾ ਰਹੀ ਹੈ। ਜਿਸ ਵਿੱਚ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਜਾਵੇਗੀ, ਜਿਸ ਵਿਚ ਸ਼ਹਿਰ ਦੀਆਂ ਸਮੂਹ ਸਮਾਜਿਕ ਧਾਰਮਿਕ ਤੇ ਸਿਆਸੀ ਜਥੇਬੰਦੀਆਂ, ਰਾਮ ਲੀਲਾ ਕਮੇਟੀ ਦੇ ਅਹੁਦੇਦਾਰ, ਮੰਦਰ ਕਮੇਟੀਆਂ ਦੇ ਅਹੁਦੇਰਾਰਾ ਤੋਂ ਇਲਾਵਾ ਹੋਰ ਵੀ ਲੋਕ ਸ਼ਾਮਲ ਹੋਣਗੇ।ਸੁਭਾਸ਼ ਮਕਰੰਦੀ ਨੇ ਦੱਸਿਆ ਕਿ 11 ਜਨਵਰੀ ਨੂੰ ਮੰਦਿਰ ਧਰਮ ਸਭਾ ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਮਹੋਤਸਵ ਦੀ ਪਹਿਲੀ ਵਰ੍ਹੇਗੰਢ ਬੜੀ ਧੂਮਧਾਮ ਨਾਲ ਮਨਾਈ ਜਾਵੇਗੀ।ਇਸ ਦੌਰਾਨ ਸਮੂਹ ਹਿੰਦੂ ਸੰਗਠਨਾਂ ਵੱਲੋਂ ਸਵੇਰੇ 11 ਵਜੇ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਜਾਵੇਗਾ। ਸੁਭਾਸ਼ ਮਕਰੰਦੀ ਨੇ ਦੱਸਿਆ ਕਿ ਇਹ ਅਯੋਜਨ ਇੱਕ ਸਮਾਰੋਹ ਨਹੀਂ, ਸਗੋਂ ਉਨ੍ਹਾਂ ਯੋਧਿਆਂ ਦੇ ਪ੍ਰਤੀ ਧੰਨਵਾਦ ਦਾ ਪ੍ਰਗਟਾਵਾ ਹੈ, ਜਿਨ੍ਹਾਂ ਨੇ ਸ਼੍ਰੀ ਰਾਮ ਮੰਦਰ ਅੰਦੋਲਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਪਾਇਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਹਿੰਦੂ ਸਮਾਜ ਨੂੰ ਸੰਗਠਿਤ ਕਰਨਾ ਅਤੇ ਉਨ੍ਹਾਂ ਨਾਇਕਾਂ ਨੂੰ ਯਾਦ ਕਰਨਾ ਹੈ ਜਿਨ੍ਹਾਂ ਨੇ ਸ਼੍ਰੀ ਰਾਮ ਮੰਦਰ ਅੰਦੋਲਨ ਵਿੱਚ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਯੁੱਧਿਆ ਦਾ ਮਹੱਤਵਪੂਰਨ ਅਯੁੱਧਿਆ ਵਿੱਚ ਸਥਿਤ ਰਾਮਲਲਾ ਦਾ ਮੰਦਰ ਭਾਰਤੀ ਸੰਸਕ੍ਰਿਤੀ ਅਤੇ ਹਿੰਦੂ ਧਰਮ ਲਈ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਰਾਮਲਲਾ ਪ੍ਰਾਣ ਪ੍ਰਤਿਸ਼ਠਾ ਦਾ ਇਹ ਪਰਵ ਨਾ ਸਿਰਫ਼ ਧਾਰਮਿਕ ਸ਼ਰਧਾ ਦਾ ਪ੍ਰਤੀਕ ਹੈ, ਸਗੋਂ ਇਹ ਸਾਡੇ ਇਤਿਹਾਸ ਅਤੇ ਵਿਰਸੇ ਦਾ ਵੀ ਪ੍ਰਤੀਕ ਹੈ। ਮਕਰੰਦੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ ਹੈ, ਸਗੋਂ ਸਮਾਜ ਦੇ ਹਰ ਵਰਗ ਲਈ ਪ੍ਰੇਰਨਾ ਦੇਣ ਵਾਲਾ ਵੀ ਹੈ।ਨੌਜਵਾਨ ਪੀੜ੍ਹੀ ਨੂੰ ਰਾਮ ਜਨਮ ਭੂਮੀ ਅੰਦੋਲਨ ਅਤੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਇਸ ਦਾ ਮੁੱਖ ਉਦੇਸ਼ ਹੈ। ਇਹ ਸਮਾਗਮ ਹਿੰਦੂ ਧਰਮ ਅਤੇ ਸਮਾਜ ਪ੍ਰਤੀ ਸਮਰਪਿਤ ਉਨ੍ਹਾਂ ਯੋਧਿਆਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਸਨਮਾਨਿਤ ਕਰਨ ਦਾ ਮਾਧਿਅਮ ਬਣੇਗਾ।