ਕਪੂਰਥਲਾ (ਪੇਸ ਨਿਊਜ਼) : ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਡਕਰ ਦੀ ਮੂਰਤੀਵੀਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਦੇ ਨੇੜੇ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਅਤੇ ਉੱਥੇ ਸੰਵਿਧਾਨ ਦੀ ਕਿਤਾਬ ਦੇ ਨੀਂਦ ਅੱਗ ਲਗਾਉਣ ਦੀ ਕੋਸ਼ਿਸ਼ ਨੂੰ ਸ਼ਾਜਿਸ਼ ਦੱਸਦੇ ਹੋਏ ਭਾਜਪਾ ਐਸਸੀ ਮੋਰਚਾ ਦੇ ਸੂਬਾਈ ਚੀਫ ਕੋਆਰਡੀਨੇਟਰ ਪ੍ਰਦੀਪ ਠਾਕੁਰ ਨੇ ਕਿਹਾ ਕਿ ਮੈ ਗਣਤੰਤਰ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ਵਿਖੇ ਡਾ:ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਾ ਹਾਂ।ਇਸ ਘਿਨਾਉਣੇ ਕਾਰੇ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਉਨ੍ਹਾਂ ਨੇ ਇਸ ਸ਼ਰਮਨਾਕ ਘਟਨਾ ਪਿੱਛੇ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਅਤੇ ਪੂਰੀ ਜਾਂਚ ਦੀ ਮੰਗ ਕੀਤੀ ਹੈ।ਠਾਕੁਰ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਕ ਪਾਸੇ ਦੇਸ਼ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਸੀ ਅਤੇ ਦੂਜੇ ਪਾਸੇ ਜਿਨ੍ਹਾਂ ਨੇ ਦੇਸ਼ ਨੂੰ ਬਰਾਬਰੀ ਦੇ ਅਧਿਕਾਰ ਅਤੇ ਸੰਵਿਧਾਨ ਦਿੱਤਾ ਉਨ੍ਹਾਂਦਾ ਅਪਮਾਨ ਕਰਨਾ ਦੇਸ਼ ਦੇ ਹਰ ਨਾਗਰਿਕ ਦਾ ਅਪਮਾਨ ਹੈ।ਠਾਕੁਰ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਬਹੁਤ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਅਜਿਹੀ ਘਟਨਾ ਵਾਪਰੀ ਹੈ।ਇਸ ਸਬੰਧੀ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਇਸ ਦੁਖਦਾਈ ਅਤੇ ਅਣਸੁਖਾਵੀਂ ਘਟਨਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।ਤਾਂ ਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਅਤੇ ਤਣਾਅ ਪੈਦਾ ਕਰਨ ਵਾਲੀਆਂ ਘਟਨਾਵਾਂ ਨਾ ਵਾਪਰਨ।ਠਾਕੁਰ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਪੂਰਾ ਦੇਸ਼ ਬਾਬਾ ਸਾਹਿਬ ਦੇ ਸੰਵਿਧਾਨ ਲਾਗੂ ਹੋਣ ਦੇ ਇਤਿਹਾਸਕ ਦਿਨ ਤੇ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਸੀ।ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ.ਅੰਬੇਦਕਰ ਦੀ ਮੂਰਤੀ ਦਾ ਇਹ ਨਿਰਾਦਰ ਕਰਨਾ ਖਾਸ ਤੌਰ ਤੇ ਆਪ ਪਾਰਟੀ ਅਤੇ ਇਸ ਦੀ ਸਰਕਾਰ ਲਈ ਬਹੁਤ ਹੀ ਸ਼ਰਮ ਵਾਲੀ ਗੱਲ ਹੈ।ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਉਹ ਸ਼ਖਸੀਅਤ ਹਨ,ਜਿਨ੍ਹਾਂ ਨੇ ਸਮਾਜ ਨੂੰ ਜਾਗਰੂਕ ਅਤੇ ਮਜਬੂਤ ਕੀਤਾ ਅਤੇ ਸਾਡੀ ਦਿਸ਼ਾ ਬਦਲ ਦਿੱਤੀ ਹੈ।ਠਾਕੁਰ ਨੇ ਕਿਹਾ ਕਿ ਬਾਬਾ ਸਾਹਿਬ ਤੋਂ ਬਿਨਾਂ ਅਸੀਂ ਅੱਜ ਇਸ ਮੁਕਾਮ ਤੇ ਨਹੀਂ ਪਹੁੰਚ ਸਕਦੇ ਸੀ।ਸਾਡੇ ਲਈ ਬਾਬਾ ਸਾਹਿਬ ਅੰਬੇਡਕਰ ਕਿਸੇ ਪ੍ਰਮਾਤਮਾ ਤੋਂ ਘੱਟ ਨਹੀਂ ਹਨ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਾਨੂੰ ਉਹ ਸਮਮਾਨ ਦਿਵਾਇਆ ਹੈ,ਜੋ ਸਾਡੇ ਪੁਰਖਿਆਂ ਨੂੰ ਕਦੇ ਨਹੀਂ ਮਿਲਿਆ।ਇਸ ਲਈ ਅਸੀਂ ਬਾਬਾ ਸਾਹਿਬ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ।
ਬਾਬਾ ਸਾਹਿਬ ਦਾ ਕਿਸੇ ਵੀ ਤਰ੍ਹਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਪ੍ਰਦੀਪ ਠਾਕੁਰ
