ਕਪੂਰਥਲਾ (ਬਰਿੰਦਰ ਚਾਨਾ) : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪੰਜਾਬ ਸਰਕਾਰ ਦੇ ਨੋਟੀਫੀਕੇਸ਼ਨ ਅਨੁਸਾਰ ਪ੍ਰੀ ਨਰਸਰੀ ਤੇ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ ਹੈ । ਉਨਾਂ ਕਿਹਾ ਕਿ ਜੇਕਰ ਕਿਸੇ ਪ੍ਰੀ ਨਰਸਰੀ ਤੇ ਪਲੇਅ ਵੇਅ ਸਕੂਲ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ ਤਾਂ ਉਹ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਕਪੂਰਥਲਾ, ਚੌਥੀ ਮੰਜਿਲ, ਕਮਰਾ ਨੰਬਰ 412 ਵਿਚ ਸੰਪਰਕ ਕਰਕੇ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਜਿਸਟ੍ਰੇਸ਼ਨ ਵਾਲੇ ਪ੍ਰੀ ਨਰਸਰੀ ਤੇ ਪਲੇਅ ਵੇਅ ਸਕੂਲਾਂ ਨੂੰ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਜਿਸਟ੍ਰੇਸ਼ਨ ਲਈ 01822-450187 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਬਿਨਾਂ ਰਜਿਸਟ੍ਰੇਸ਼ਨ ਵਾਲੇ ਪ੍ਰੀ ਨਰਸਰੀ-ਪਲੇਅ ਵੇਅ ਸਕੂਲ ਹੋਣਗੇ ਬੰਦ : ਡਿਪਟੀ ਕਮਿਸ਼ਨਰ ਕਪੂਰਥਲਾ
