ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਬਿੱਟੂ ਨੇ ਪਿੰਡ ਲੱਖਣ ਕਲਾਂ ਤੋਂ ਘੁੱਗ ਸ਼ੋਰ ਤੱਕ ਸੜਕ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਕਾਰਜ ਜੱਗੀ ਪੱਧਰ ’ਤੇ ਸ਼ੁਰੂ ਕੀਤੇ ਗਏ : ਚੇਅਰਮੈਨ ਬਿੱਟੂ/ਬਲਜੀਤ ਖਹਿਰਾ

ਕਪੂਰਥਲਾ (ਬਰਿੰਦਰ ਚਾਨਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਪੰਜਾਬ ਨੂੰ ਹਰ ਪੱਖੋਂ ਵਿਕਾਸਸ਼ੀਲ ਬਣਾ ਰਹੇ ਹਨ ਉਥੇ ਹੀ ਪਿੰਡ ਦੇ ਵਿੱਚ ਵਿਕਾਸ ਕਾਰਜ ਜੱਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ ਅਤੇ ਲੋਕਸਭਾ ਇੰਚਾਰਜ ਬਲਜੀਤ ਸਿੰਘ ਖਹਿਰਾ (ਚੇਅਰਮੈਨ ਖਾਦੀ ਬੋਰਡ) ਨੇ ਪਿੰਡ ਲੱਖਣ ਕਲਾਂ ਤੋਂ ਘੁੱਗ ਸ਼ੋਰ ਤੱਕ ਤਕਰੀਬਨ ਢਾਈ ਕਿੱਲੋਮੀਟਰ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ ’ਤੇ ਕਰਵਾਏ ਜਾ ਰਹੇ ਵਿਕਾਸ ਸਦਕਾ ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਤੋਂ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਵਰਗ ਦੀ ਹਿਤੈਸ਼ੀ ਹੈ ਅਤੇ ਸਿਰਫ਼ ਲੋਕਾਂ ਦੀ ਤਰੱਕੀ ਤੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਭਵਿੱਖ ’ਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਗੇ। ਉਨ੍ਹਾਂ ਕਿਹਾ ਕਿ ਅਸੀ ਇਮਾਨਦਾਰੀ ਨਾਲ ਸਾਰੇ ਵਿਕਾਸ ਕਾਰਜ ਮੁਕੰਮਲ ਕਰਾਂਗੇ ਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਕੋਈ ਵੀ ਗਰੰਟੀ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੂਰਅੰਦੇਸ਼ੀ ਸੋਚ ਵਾਲੇ ਬੜੇ ਹੀ ਸੂਝਵਾਨ ਲੀਡਰ ਹਨ, ਜੋ ਆਪਣੀ ਸਿਆਸੀ ਸੂਝਬੂਝ ਨਾਲ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਕਸਦ ਸੱਤਾ ਦਾ ਸੁੱਖ ਭੋਗਣਾ ਨਹੀਂ ਸਗੋਂ ਲੋਕਾਂ ’ਚ ਰਹਿ ਕੇ ਉਨ੍ਹਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਦੁੱਖ ਤਕਲੀਫਾਂ ਨੂੰ ਦੂਰ ਕਰ ਕੇ ਹਰ ਪੱਖੋਂ ਸੁੱਖ ਸਹੂਲਤਾਂ ਭਰਿਆ ਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨਾ ਹੈ, ਜਿਸ ਲਈ ਉਹ ਪੱਬਾਂ ਭਾਰ ਹੋ ਕੇ ਕੰਮ ਕਰ ਰਹੇ ਹਨ। ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਰੋਧੀ ਪਾਰਟੀਆਂ ਦੇ ਲੀਡਰ ਅਤੇ ਵਰਕਰ ਵੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ਦਾ ਹਾਲ ਬਹੁਤ ਬਿਹਤਰ ਢੰਗ ਨਾਲ ਚੱਲ ਰਿਹਾ ਹੈ। ਸਰਕਾਰੀ ਦਰਬਾਰੇ ਲੋਕਾਂ ਦੇ ਕੰਮ ਬਿਨਾਂ ਰਿਸ਼ਵਤਖੋਰੀ ਅਤੇ ਪੇ੍ਰਸ਼ਾਨੀ ਦੇ ਨੇਪਰੇ ਚੜ੍ਹ ਰਹੇ ਹਨ। ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਨੂੰ ਨੱਥ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਆਪ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਚੇਅਰਮੈਨ ਜਗਜੀਤ ਸਿੰਘ ਬਿੱਟੂ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ ਤੇ ਕਾਬਜ਼ ਰਹੇ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ। ਚੇਅਰਮੈਨ ਬਿੱਟੂ ਨੇ ਕਿਹਾ ਕਿ ਆਏ ਦਿਨ ਮਾਰਕਿਟ ਕਮੇਟੀ ਦਫਤਰ ਵਿਖੇ ਜਿੰਮੀਦਾਰਾਂ ਦੇ ਕੰਮ ਪਹਿਲਤਾ ਦੇ ਅਧਾਰ ’ਤੇ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਕਰਵਾਏ ਜਾ ਰਹੇ ਹਨ।

Leave a Reply

Your email address will not be published. Required fields are marked *

Translate »
error: Content is protected !!