ਕਪੂਰਥਲਾ ਨਿਊਜ਼ : ਸੋਮਵਾਰ ਨੂੰ ਸਵੇਰੇ ਕਪੂਰਥਲਾ-ਗੋਇੰਦਵਾਲ ਰੋਡ ’ਤੇ ਇੱਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ 2 ਨਾਬਾਲਿਗ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਮੋਟਰਸਾਈਕਲ ਸਵਾਰ ਰੁਪੇਸ਼ ਕੁਮਾਰ (16) ਅਤੇ ਨਿਤੀਸ਼ ਕੁਮਾਰ (13) ਆਪਣੇ ਗੁਆਂਢੀ ਦਾ ਮੋਟਰਸਾਈਕਲ ਨੰਬਰ ਪੀਬੀ 09 ਏਐੱਫ 1218 ’ਤੇ ਸਵਾਰ ਹੋ ਕੇ ਕਪੂਰਥਲਾ ਤੋਂ ਆਪਣੇ ਪਿੰਡ ਨੂੰ ਜਾ ਰਹੇ ਸੀ, ਜਦੋਂ ਉਹ ਨਵਾਂ ਪਿੰਡ ਗੇਟ ਵਾਲਾ ਦੇ ਨਜਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੰ: ਪੀਬੀ 06 ਬੀਏ 8244 ਨਾਲ ਉਨ੍ਹਾਂ ਦੀ ਟੱਕਰ ਹੋ ਗਈ ਅਤੇ ਦੋਨਾਂ ਹੀ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਕੋਤਵਾਲੀ ਦੇ ਏਐਸਆਈ ਬਲਦੇਵ ਸਿੰਘ ਨੇ ਦਸਿਆ ਕਿ ਦੋਨਾਂ ਹੀ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸਦੀ ਭਾਲ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ’ਤੇ ਬੱਚਿਆਂ ਦੇ ਮਾਤਾ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ।
ਮੋਟਰਸਾਈਕਲ ਤੇ ਟਰੱਕ ਦੀ ਟੱਕਰ ਹੋਈ ਭਿਆਨਕ ਟੱਕਰ ’ਚ ਦੋ ਨਾਬਾਲਿਗ ਬੱਚਿਆਂ ਦੀ ਮੌਤ
