ਕਪੂਰਥਲਾ ਨਿਊਜ਼ : ਪਿੰਡ ਲੱਖਣ ਕੇ ਪੱਡਾ ਅਨਾਜ ਮੰਡੀ ਕੋਲ ਹੋਏ ਸੜਕ ਹਾਦਸੇ ਦੋਰਾਨ ਬੁਲੇਟ ਮੋਟਰ ਸਾਈਕਲ ਤੇ ਸਵਾਰ ਇੱਕ ਨੌਜਵਾਨ ਦੀ ਮੋਤ ਹੋ ਜਾਣ ਸੂਚਨਾ ਪ੍ਰਾਪਤ ਹੋਈ ਹੈ । ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਨਡਾਲਾ ਚੋਂਕੀ ਇੰਚਾਰਜ਼ ਬਲਜਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਸੁਖਜੀਤ ਸਿੰਘ ਉਮਰ 19 ਸਾਲ ਪੁੱਤਰ ਸੰਤੋਖ ਸਿੰਘ ਵਾਸੀ ਗੁਡਾਣੀ ਆਪਣੇ ਬੁਲੇਟ ਮੋਟਰ ਸਾਈਕਲ ਤੇ ਸਵਾਰ ਹੋ ਕੇ ਪਿੰਡ ਲੱਖਣ ਕੇ ਪੱਡਾ ਤੋਂ ਹੁੰਦਿਆਂ ਹੋਇਆਂ ਨਡਾਲਾ ਵੱਲ ਨੂੰ ਜਾ ਰਿਹਾ ਸੀ ਜਦੋਂ ਉਹ ਲੱਖਣ ਕੇ ਪੱਡਾ ਅਨਾਜ ਮੰਡੀ ਨਜ਼ਦੀਕ ਪਹੁੰਚਿਆਂ ਤਾਂ ਉਸਦਾ ਮੋਟਰ ਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਵੱਜਾ ਜਿਸ ਕਾਰਨ ਉਸਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ । ਇਸ ਦੌਰਾਨ ਜ਼ਖਮੀ ਹਾਲਤ ’ਚ ਨੌਜਵਾਨ ਨੂੰ ਰਾਹਗੀਰਾਂ ਦੀ ਮੱਦਦ ਨਾਲ ਇਲਾਜ਼ ਲਈ ਜਲੰਧਰ ਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਕਿ ਇਲਾਜ਼ ਦੋਰਾਨ ਉਸਦੀ ਮੌਤ ਹੋ ਗਈ । ਨਡਾਲਾ ਚੋਕੀ ਇੰਚਾਰਜ਼ ਬਲਜਿੰਦਰ ਸਿੰਘ ਘੋਤੜਾ ਨੇ ਦੱਸਿਆ ਕਿ ਮ੍ਰਿਤਕ ਨੋਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਮੋਟਰ ਸਾਈਕਲ ਬੇਕਾਬੂ ਹੋਣ ਨਾਲ ਹੋਈ ਨੌਜਵਾਨ ਦੀ ਸੜਕ ਹਾਦਸੇ ’ਚ ਮੋਤ
