ਕਪੂਰਥਲਾ (ਬਰਿੰਦਰ ਚਾਨਾ) : ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਅੱਜ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵਲੋਂ ਰਾਸ਼ਟਰ ਪਿਤਾ ਦੀ ਤਸਵੀਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ ਗਏ। ਇਸ ਮੌਕੇ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸੂਰਬੀਰਾਂ ਦੇ ਸਦਕੇ ਹੀ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਪੂਰੀ ਦਿ੍ਰੜਤਾ ਤੇ ਸਮਰਪਣ ਭਾਵਨਾ ਨਾਲ ਦੇਸ਼ ਦੇ ਵਿਕਾਸ, ਏਕਤਾ ਤੇ ਅਖੰਡਤਾ ਲਈ ਕੰਮ ਕਰਨਾ ਚਾਹੀਦਾ ਹੈ । ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ਼ਹੀਦਾਂ ਦੀ ਯਾਦ ਵਿਚ ਸਲਾਮੀ ਦਿੱਤੀ ਗਈ ਜਦਕਿ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਚੇਤੇ ਕੀਤਾ ਗਿਆ। ਇਸ ਮੌਕੇ ਐਸ.ਪੀ. ਗੁਰਪ੍ਰੀਤ ਸਿੰਘ, ਐਸ.ਡੀ.ਐਮ ਮੇਜਰ ਇਰਵਿਨ ਕੌਰ ਤੇ ਹੋਰ ਹਾਜ਼ਰ ਸਨ।
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
