ਕਪੂਰਥਲਾ ਨਿਊਜ਼ : ਥਾਣਾ ਸੁਭਾਨਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਡੋਗਰਾਂਵਾਲ ਫਾਟਕ ਨੇੜੇ ਇਕ ਨੌਜਵਾਨ ਨੂੰ ਹੈਰੋਇਨ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਉਸ ਦੇ ਕਬਜ਼ੇ ’ਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਏਐਸਆਈ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਗਸ਼ਤ ’ਤੇ ਸਨ। ਜਦੋਂ ਗਸ਼ਤ ਕਰ ਰਹੀ ਪੁਲਿਸ ਟੀਮ ਪਿੰਡ ਡੋਗਰਾਂਵਾਲ ਫਾਟਕ ਨੇੜੇ ਪੁੱਜੀ ਤਾਂ ਪਿੰਡ ਵਿੱਚੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ। ਪੁਲੀਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਪਰਮਜੀਤ ਸਿੰਘ ਉਰਫ ਤੋਤਾ ਵਾਸੀ ਜਗਤਜੀਤ ਨਗਰ ਹਮੀਰਾ ਦੱਸਿਆ। ਪੁਲੀਸ ਟੀਮ ਨੇ ਜਦੋਂ ਉਸ ਵੱਲੋਂ ਸੁੱਟੇ ਮੋਮੀ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਸੁਭਾਨਪੁਰ ਪੁਲਿਸ ਨੇ 11 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ
