ਕਪੂਰਥਲਾ ਨਿਊਜ਼ : ਲਪਿੰਡ ਡਡਵਿੰਡੀ ਵਾਸੀ ਜਸਵਿੰਦਰ ਲਾਲ ਪੁੱਤਰ ਸਾਧੂ ਰਾਮ ਦੇ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਦੀ ਦੁਬਈ ਵਿਖੇ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਜਸਵਿੰਦਰ ਲਾਲ ਨੇ ਰੋਂਦੇ ਹੋਏ ਦੱਸਿਆ ਕਿ ਮੇਰਾ ਨੌਜਵਾਨ ਲੜਕਾ ਗੁਰਪ੍ਰੀਤ ਸਿੰਘ ਵਾਸੀ ਡਡਵਿੰਡੀ (ਸੁਲਤਾਨਪੁਰ ਲੋਧੀ) ਜਿਲਾ ਕਪੂਰਥਲਾ ਰੋਜ਼ੀ ਰੋਟੀ ਕਮਾਉਣ ਲਈ ਆਪਣੇ ਭਵਿੱਖ ਨੂੰ ਬੇਹਤਰ ਬਣਾਉਣ ਲਈ ਤਕਰੀਬਨ 9 ਸਾਲ ਪਹਿਲਾਂ ਦੁਬਈ ਵਿੱਚ ਗਿਆ ਸੀ ਅਤੇ ਉਹ ਉਥੇ ਕੰਪਨੀਆਂ ਵਿੱਚ ਟੈਕਸੀ ਰਾਹੀਂ ਪਾਰਸਲ (ਟਿਫਨ) ਪਹੁੰਚਾਉਣ ਦਾ ਕੰਮ ਕਰਦਾ ਸੀ। ਅਚਾਨਕ ਦੋ ਦਿਨ ਪਹਿਲਾਂ ਸਾਨੂੰ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਚਾਚੇ ਹਰਜਿੰਦਰ ਵਾਸੀ ਡਡਵਿੰਡੀ ਜੋਂ ਕਿ ਦੁਬਈ ਵਿੱਚ ਹੀ ਕੰਮ ਕਰਦਾ ਸੀ ਨੇ ਫੋਨ ਤੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਕੰਪਨੀ ਵਿਚ ਪਾਰਸਲ ਦੇਣ ਜਾਂਦੇ ਸਮੇਂ ਹੋਈ ਟਰਾਲੇ ਨਾਲ ਐਕਸੀਡੈਂਟ ਦੌਰਾਨ ਮੌਕੇ ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਜਸਵਿੰਦਰ ਲਾਲ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਅਪਣੇ ਪਿੱਛੇ ਮਾਤਾ ਪਿਤਾ ਤੋਂ ਇਲਾਵਾ ਛੋਟੇ ਭੈਣ ਭਰਾ,ਪਤਨੀ ਅਤੇ ਦੋ ਛੋਟੇ ਛੋਟੇ ਬੱਚਿਆਂ ਨੂੰ ਰੋਂਦੇ ਕੁਰਲਾਉਂਦੇ ਹੋਏ ਸਾਨੂੰ ਸਾਰਿਆਂ ਨੂੰ ਇਕੱਲਿਆ ਛੱਡ ਕੇ ਇਸ ਦੁਨੀਆਂ ਤੋਂ ਚਲਾ ਗਿਆ ਹੈ। ਉਸਨੇ ਭਰੇ ਹੋਏ ਮਨ ਨਾਲ ਦੱਸਿਆ ਕਿ ਨੌਜਵਾਨ ਪੁੱਤ ਦੇ ਅਚਾਨਕ ਦੁਨੀਆ ਤੋ ਤੁਰ ਜਾਣ ਨਾਲ ਪਰਿਵਾਰ ਨੂੰ ਸਦਾ ਲਈ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰਕ ਮੈਬਰਾਂ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਕਾਨੂੰਨੀ ਕਾਰਵਾਈ ਤੋ ਬਾਅਦ ਉਸਦਾ ਚਾਚਾ ਹਰਜਿੰਦਰ ਸਿੰਘ ਸ਼ੱੁਕਰਵਾਰ ਤਕ ਭਾਰਤ ਵਿਖੇ ਲੈ ਕੇ ਆਵੇਗਾ।
ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਨੌਜਵਾਨ ਦੀ ਦੁਬਈ ਵਿਖੇ ਐਕਸੀਡੈਂਟ ਦੌਰਾਨ ਮੌਤ
