ਸੁਲਤਾਨਪੁਰ ਲੋਧੀ ਵਿਖੇ ਮੁਫਤ ਸਿਵਲ ਮਿਲਟਰੀ ਮੈਡੀਕਲ ਕੈਂਪ ਅੱਜ : ਡਿਪਟੀ ਕਮਿਸ਼ਨਰ

ਗਾਇਨੀ , ਮੈਡੀਸਨ , ਡੈਂਟਲ , ਆਰਥੋ ਤੇ ਅੱਖਾਂ ਦੇ ਸਪੈ਼ਸ਼ਲਿਸਟ ਡਾਕਟਰ ਦੇਣਗੇ ਸਿਹਤ ਸੇਵਾਵਾਂ

ਸੁਲਤਾਨਪੁਰ ਲੋਧੀ 7 ਜਨਵਰੀ (ਬਰਿੰਦਰ ਚਾਨਾ) : ਜਿਲਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਅਤੇ 58 ਆਰਮਡ ਬੀ.ਡੀ.ਈ. ਦੇ ਸਹਯੋਗ ਨਾਲ ਸਾਂਝੇ ਤੌਰ ਤੇ ਸਿਵਲ ਮਿਲਟਰੀ ਮੈਡੀਕਲ ਕੈਂਪ ਦਾ ਆਯੋਜਨ ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 8 ਜਨਵਰੀ ਨੂੰ ਕੀਤਾ ਜਾ ਰਿਹਾ ਹੈ। ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ 8 ਜਨਵਰੀ ਨੂੰ ਸਾਬਕਾ ਫੌਜੀਆਂ ਅਤੇ ਆਮ ਜਨਤਾ ਲਈ ਲੱਗਣ ਵਾਲੇ ਇਸ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ। ਇਨ੍ਹਾਂ ਵਿਚ ਵਿਸ਼ੇਸ਼ ਤੌਰ ਤੇ ਗਾਇਨੀ , ਮੈਡੀਸਨ , ਡੈਂਟਲ , ਆਰਥੋ ਤੇ ਅੱਖਾਂ ਦੇ ਸਪੈ਼ਸ਼ਲਿਸਟ ਡਾਕਟਰ ਲੋਕਾ ਨੂੰ ਸਿਹਤ ਜਾਂਚ ਸਬੰਧੀ ਸੇਵਾਵਾਂ ਦੇਣਗੇ । ਡਿਪਟੀ ਕਮਿਸ਼ਨਰ ਨੇ ਇਹ ਵੀ ਦਸਿਆ ਕਿ ਕੈਂਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਕੈਂਪ ਵਿਚ ਮਰੀਜ਼ਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ ਤੇ ਦਵਾਈਆਂ ਵੀ ਮੁਫ਼ਤ ਤਕਸੀਮ ਕੀਤੀਆਂ ਜਾਣਗੀਆਂ। ਇਹੀ ਨਹੀਂ ਸਿਹਤ ਵਿਭਾਗ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਏਗੀ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਨ੍ਹਾਂ ਦੀਆਂ ਬਰੂਹਾਂ ਤੇ ਹੀ ਦੇਣ ਲਈ ਯਤਨਸ਼ੀਲ ਹੈ ਇਸ ਲਈ ਸਮੇਂ-ਸਮੇਂ ਤੇ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਜਿਕਰਯੋਗ ਹੈ ਕਿ ਇਸ ਕੈਂਪ ਨੂੰ ਸਫਲ ਬਣਾਉਣ ਲਈ ਇਕ ਮੀਟਿੰਗ ਵੀ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਦੀ ਰਹਿਨੁਮਾਈ ਹੇਠ ਕੀਤੀ ਜਾ ਚੁੱਕੀ ਹੈ। ਇਸ ਮੀਟਿੰਗ ਦੌਰਾਨ ਕੈਂਪ ਵਿਚ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਤੇ ਸਾਬਕਾ ਫੌਜੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ।

Leave a Reply

Your email address will not be published. Required fields are marked *

Translate »