ਕਪੂਰਥਲਾ ਨਿਊਜ਼ : ਸੁਲਤਾਨਪੁਰ ਲੋਧੀ ਥਾਣਾ ਪੁਲਿਸ ਨੇ ਗੁਰਦੁਆਰਾ ਬੇਰ ਸਾਹਿਬ ਦੀ ਦਰਸ਼ਨੀ ਡਿਊੜੀ ਤੋਂ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਨੇ ਸੁਲਤਾਨਪੁਰ ਲੋਧੀ ਥਾਣੇ ਨੂੰ ਫ਼ੋਨ ਕਰਕੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦਰਸ਼ਨੀ ਡਿਊੜੀ ਨੇੜੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਉਹ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਲੰਬੇ ਸਮੇਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਰਹਿ ਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦਰਸ਼ਨੀ ਡਿਊੜੀ ਨੇੜੇ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼
