ਜਿਲ੍ਹਾ ਪ੍ਰੀਸ਼ਦ ਲਈ 6 ਤੇ ਬਲਾਕ ਸੰਮਤੀ ਲਈ 85 ਨਾਮਜ਼ਦਗੀਆਂ, ਹੁਣ ਤੱਕ ਬਲਾਕ ਸੰਮਤੀ ਲਈ 88 ਨਾਮਜ਼ਦਗੀਆਂ

ਕਪੂਰਥਲਾ 3 ਦਸੰਬਰ (ਬਰਿੰਦਰ ਚਾਨਾ) : ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਕੰਮ ਸੁਚਾਰੂ ਤਰੀਕੇ ਨਾਲ ਜਾਰੀ ਹੈ। ਅੱਜ ਜ਼ਿਲ੍ਹਾ ਪ੍ਰੀਸ਼ਦ ਲਈ 6 ਤੇ ਬਲਾਕ ਸੰਮਤੀ ਲਈ 85 ਨਾਮਜ਼ਦਗੀਆਂ ਦਾਖ਼ਲ ਹੋਈਆਂ । ਇਸ ਤੋਂ ਪਹਿਲਾਂ ਬਲਾਕ ਸੰਮਤੀ ਲਈ 3 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਸਨ । ਇਸ ਤਰ੍ਹਾਂ ਬਲਾਕ ਸੰਮਤੀ ਲਈ ਕੁੱਲ 88 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ । ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕੱਲ 4 ਦਸੰਬਰ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੈ । ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜੋਨ ਹਨ ਜਦਕਿ ਪੰਚਾਇਤ ਸੰਮਤੀਆਂ ਕਪੂਰਥਲਾ, ਫੱਤੂਢੀਂਗਾ , ਸੁਲਤਾਨਪੁਰ , ਫਗਵਾੜਾ, ਨਡਾਲਾ ਦੇ 88 ਜ਼ੋਨ ਹਨ ।

Leave a Reply

Your email address will not be published. Required fields are marked *

Translate »