ਮੋਦੀ ਦੀ ਅਗਵਾਈ ਵਾਲੀ ਸਰਕਾਰ ਸਿਰਫ਼ ਅੰਬਾਨੀਆਂ, ਅੰਡਾਨੀਆਂ ਦੀ ਸਰਕਾਰ ਹੋ ਕੇ ਰਹਿ ਗਈ ਹੈ : ਗੁਰਮੀਤ ਸਿੰਘ

ਕਪੂਰਥਲਾ ਨਿਊਜ਼ : ਦੇਸ਼ ਚ ਪਿਛਲੇ 10 ਸਾਲਾਂ ਤੋਂ ਚੱਲ ਰਹੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸਿਰਫ਼ ਅੰਬਾਨੀਆਂ, ਅੰਡਾਨੀਆਂ ਤੇ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੋ ਕੇ ਰਹਿ ਗਈ ਹੈ, ਜਦੋਂ ਕਿ ਕਿਸਾਨਾਂ ਦੀ ਇਹ ਪੂਰੀ ਵਿਰੋਧੀ ਸਰਕਾਰ ਸਾਬਤ ਹੋ ਰਹੀ ਹੈ ਕਿਉਂਕਿ ਇਸ ਨੇ ਕਿਸਾਨ ਪੱਖੀ ਕੋਈ ਵੀ ਕੰਮ ਨਹੀਂ ਕੀਤਾ, ਸਗੋਂ ਕਿਸਾਨਾਂ ਨੂੰ ਹਤਾਸ਼ ਹੀ ਕੀਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਾਈਮ ਕੰਟਰੋਲ ਆਰਗਨਾਈਜੇਸ਼ਨ ਦੇ ਜ਼ਿਲ੍ਹਾ ਸੈਕਟਰੀ ਗੁਰਮੀਤ ਸਿੰਘ ਨੇ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦਾ ਕਦੇ ਵੀ ਪੱਖ ਨਹੀਂ ਪੂਰਿਆ, ਉਹਨਾਂ ਨੂੰ ਸਿਰਫ ਲਾਲੀਪੋਪ ਹੀ ਦਿੱਤੇ ਹਨ। ਗੁਰਮੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਅੰਬਾਨੀਆਂ\ਅਡਾਨੀਆਂ ਦੇ ਅਰਬਾਂ ਰੁਪਏ ਦੇ ਕਰਜੇ ਤਾਂ ਮੁਆਫ ਕਰ ਰਹੀ ਹੈ ਪਰ ਦੇਸ਼ ਦਾ ਅੰਨਦਾਤਾ ਕਿਸਾਨ ਥੋੜੇ ਥੋੜੇ ਕਰਜ਼ੇ ਦੇ ਬਾਵਜੂਦ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਿਹਾ ਹੈ, ਜੋ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਵਾਪਰ ਰਿਹਾ ਹੈ। ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਕੋਈ ਵੀ ਪੰਜ ਕੰਮ ਗਿਣਵਾ ਦੇਵੇ ਜੋ ਲੋਕਾਂ ਦੀ ਭਲਾਈ ਲਈ ਕੀਤੇ ਹੋਣ।ਗੁਰਮੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਸੰਭੂ ਅਤੇ ਖਨੌਰੀ ਸਰਹੱਦਾਂ ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਨੇ ਕੇਂਦਰ ਸਰਕਾਰ ਨਾਲ ਪਿਛਲੇ ਸਾਲ ਜਨਵਰੀ-ਫਰਵਰੀ ਵਿੱਚ ਵਿਸਥਾਰਪੂਰਵਕ ਗੱਲਬਾਤ ਕੀਤੀ ਪਰ ਸਰਕਾਰ ਦਾ ਟਾਲਮਟੋਲ ਵਾਲਾ ਰਵਈਆ ਕਿਸਾਨਾਂ ਨਾਲ ਧੋਖਾ ਹੈ।ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਵਿੱਚ ਸੱਤਾ ਹਾਸਲ ਕਰਨ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਕੋਈ ਸਰੋਕਾਰ ਜਾਹਰ ਨਹੀਂ ਕੀਤਾ।

Leave a Reply

Your email address will not be published. Required fields are marked *

Translate »
error: Content is protected !!