01822-233777 ਉੱਪਰ ਸੰਪਰਕ ਕਰ ਸਕਣਗੇ ਲੋਕ
ਸਹਾਇਕ ਕਮਿਸ਼ਨਰ (ਜਨਰਲ) ਨੂੰ ਨਿਯੁਕਤ ਕੀਤਾ ਨੋਡਲ ਅਫਸਰ
ਕਪੂਰਥਲਾ, 20 ਫਰਵਰੀ (ਬਰਿੰਦਰ ਚਾਨਾ) : ਅਣਅਧਿਕਾਰਤ ਟ੍ਰੈਵਲ ਏਜੰਟਾਂ ਰਾਹੀਂ ਲੋਕਾਂ ਨਾਲ ਕਿਸੇ ਵੀ ਕਿਸਮ ਦੀ ਧੋਖਾਧੜੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੈਲਪਲਾਇਨ ਨੰਬਰ ਜਾਰੀ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਟ੍ਰੈਵਲ ਏਜੰਟ ਵਿਰੁੱਧ ਕੋਈ ਸ਼ਿਕਾਇਤ ਹੈ ਤਾਂ ਉਹ ਸਿੱਧਾ ਹੈਲਪਲਾਇਨ ਨੰਬਰ 01822-233777 ਉੱਪਰ ਸੰਪਰਕ ਕਰ ਸਕਦਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਸਹਾਇਕ ਕਮਿਸ਼ਨਰ (ਜਨਰਲ ) ਕਪੂਰਥਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ । ਇਸ ਤੋਂ ਇਲਾਵਾ ਲੋਕ ਆਪਣੀ ਸ਼ਿਕਾਇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਕਪੂਰਥਲਾ ਵਿਖੇ ਵੀ ਦਰਜ ਕਰਵਾ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਕਪੂਰਥਲਾ ਜ਼ਿਲ੍ਹੇ ਵਿੱਚ 384 ਟ੍ਰੈਵਲ ਏਜੰਟ ਰਜਿਸਟਰਡ ਹਨ । ਇਨ੍ਹਾਂ ਦੀ ਸੂਚੀ ਵੀ Kapurthala.nic.in ਉੱਪਰ ਉਪਲਬਧ ਹੈ ਜਿੱਥੋਂ ਲੋਕ ਟ੍ਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਚੈੱਕ ਕਰ ਸਕਦੇ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਰਜਿਸਟਰਡ ਤੇ ਅਧਿਕਾਰਤ ਟ੍ਰੈਵਲ ਏਜੰਟਾਂ ਦੀਆਂ ਸੇਵਾਵਾਂ ਹੀ ਲੈਣ ਤੇ ਜੇਕਰ ਕਿਸੇ ਨੂੰ ਟ੍ਰੈਵਲ ਏਜੰਟਾਂ ਵਿਰੁੱਧ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪਲਾਇਨ ਨੰਬਰ ਉੱਪਰ ਸੰਪਰਕ ਕਰਨ ।