ਨਜਾਇਜ਼ ਕਬਜਿਆਂ/ਉਸਾਰੀਆਂ ਨੂੰ ਹਟਾਉਣ ਸਬੰਧੀ ਬੁੱਧਵਾਰ ਨੂੰ ਹੋਵੇਗੀ ਕਾਰਵਾਈ : ਕਮਿਸ਼ਨਰ ਨਗਰ ਨਿਗਮ

ਕਪੂਰਥਲਾ ਨਿਊਜ਼ : ਨਗਰ ਨਿਗਮ ਕਮਿਸ਼ਨਰ ਆਈ ਏ ਐਸ ਸ਼੍ਰੀਮਤੀ ਅਨੁਪਮ ਕਲੇਰ ਕਪੂਰਥਲਾ ਦੇ ਵਲੋਂ ਬੁੱਧਵਾਰ ਸਵੇਰੇ ਦੱਸ ਵੱਜੇ ਧੱਕਾ ਕਲੋਨੀ ਨਜਦੀਕ ਐਸ.ਟੀ.ਪੀ ਅਤੇ ਸ਼ਹਿਰ ਵਿੱਚ ਹੋਰ ਜਗ੍ਹਾਵਾਂ ਤੇ ਕੀਤੇ ਗਏ ਨਜਾਇਜ਼ ਕਬਜਿਆਂ/ਉਸਾਰੀਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਜਾਣੀ ਹੈ। ਜਿਸ ਸਬੰਧੀ ਨਗਰ ਨਿਗਮ ਦੇ ਸਕੱਤਰ ਸੁਸ਼ਾਂਤ ਭਾਟੀਆ ਨੂੰ ਇਸ ਸਬੰਧੀ ਕਾਰਵਾਈ ਲਈ ਬਤੋਰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਅਤੇ ਹਦਾਇਤ ਕੀਤੀ ਗਈ ਹੈ ਕਿ ਕਾਰਵਾਈ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਪੁਲਿਸ ਇਮਦਾਦ ਲੈਣੀ ਯਕੀਨੀ ਬਣਾਈ ਜਾਵੇ। ਨਜਾਇਜ਼ ਕਬਜਿਆਂ/ਉਸਾਰੀਆਂ ਨੂੰ ਹਟਾਉਣ ਲਈ ਕੀਤੀ ਜਾਣ ਵਾਲੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ ਅਤੇ ਇਹ ਸਾਰੀ ਕਾਰਵਾਈ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਨਿਗਰਾਨ ਇੰਜੀਨੀਅਰ ਅਤੇ ਮਿਉਂਸਪਲ ਟਾਊਨ ਪਲੈਨਰ, ਨਗਰ ਨਿਗਮ, ਕਪੂਰਥਲਾ ਉਕਤ ਕਾਰਵਾਈ ਲਈ ਲੋੜੀਂਦੀ ਮਸ਼ੀਨਰੀ, ਲੇਬਰ ਆਦਿ ਦੀ ਵਿਵਸਥਾ ਯਕੀਨੀ ਬਣਾਉਣਗੇ ਅਤੇ ਸ਼ਸ਼ਾਂਤ ਭਾਟੀਆ, ਸਕੱਤਰ, ਨਗਰ ਨਿਗਮ, ਕਪਰਥਲਾ ਨੂੰ ਸਹਿਯੋਗ ਕਰਨਗੇ।ਇਸ ਦੌਰਾਨ ਸ਼ਸ਼ਾਂਤ ਭਾਟੀਆ ਨੇ ਕਿਹਾ ਕਿ ਲੋਕਾਂ ਦੀ ਮੰਗ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹ ਨਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਕਬਜਾਧਾਰਕਾਂ ਨੂੰ ਕਈ ਵਾਰ ਬੇਨਤੀ ਅਤੇ ਨੋਟਿਸ ਰਾਹੀਂ ਵੀ ਕਿਹਾ ਗਿਆ ਸੀ ਕਿ ਉਹ ਖ਼ੁਦ ਹੀ ਕੀਤੇ ਗਏ ਨਜਾਇਜ਼ ਕਬਜ਼ੇ ਹਟਾ ਲੈਣ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਬਜ਼ੇ ਹਟਾਏ ਵੀ ਸਨ ਪਰ ਫਿਰ ਵੀ ਕੁਝ ਅਜਿਹੇ ਲੋਕ ਹਨ, ਜੋ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਆਪਣੇ ਕਬਜ਼ੇ ਨਹੀਂ ਹਟਾ ਰਹੇ ਸਨ। ਉਨ੍ਹਾਂ ਨੇ ਨਾਜਾਇਜ਼ ਕਬਜਾਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰ ਨਾਗਰਿਕ ਬਣਦੇ ਹੋਏ ਖ਼ੁਦ ਹੀ ਆਪਣੀਆਂ ਦੁਕਾਨਾਂ ਅੱਗੋਂ ਨਜਾਇਜ਼ ਕਬਜ਼ੇ ਹਟਾ ਲੈਣ ਅਤੇ ਕਾਰਪੋਰੇਸ਼ਨ ਦੀ ਟੀਮ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਸਾਰੇ ਸ਼ਹਿਰ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ ਅਤੇ ਕਪੂਰਥਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਸੁਖਾਲੀ ਆਵਾਜਾਈ ਕਰਨ ਲਈ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ।

Leave a Reply

Your email address will not be published. Required fields are marked *

Translate »
error: Content is protected !!