ਪੰਜਾਬ ਕਾਂਗਰਸ ਐ.ਸੀ. ਵਿੰਗ ਦੇ ਸੂਬਾ ਕੋਆਡੀਨੇਟਰ ਜੀਆ ਲਾਲ ਨਾਹਰ ਨੇ ਕਾਂਗਰਸ ਦੀ ਮਜ਼ਬੂਤੀ ਲਈ ਕੀਤੀ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ

ਕਪੂਰਥਲਾ (ਬਰਿੰਦਰ ਚਾਨਾ) : ਪੰਜਾਬ ਕਾਂਗਰਸ ਐ.ਸੀ. ਵਿੰਗ ਦੇ ਸੂਬਾ ਕੋਆਡੀਨੇਟਰ ਜੀਆ ਲਾਲ ਨਾਹਰ ਨੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਦੋਨਾਂ ਆਗੂਆਂ ਨੇ ਕਾਂਗਰਸ ਪਾਰਟੀ ਦੀ ਮਜਬੂਤੀ ਤੇ ਆਉਣ ਵਾਲਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਸੂਬਾ ਕੋਆਡੀਨੇਟਰ ਜੀਆ ਲਾਲ ਨਾਹਰ ਨੇ ਕਿਹਾ ਕਿ ਰਾਜਾ ਵੜਿੰਗ ਨੇ ਭਰੋਸਾ ਦਵਾਇਆ ਹੈ ਕਿ ਪਾਰਟੀ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਲਈ ਜਲਦ ਹੀ ਜ਼ਿਲ੍ਹਾ ਵਾਇਜ਼ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਮਿਹਨਤੀ ਵਰਕਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਨਾਹਰ ਨੇ ਦੱਸਿਆ ਕਿ ਰਾਜਾ ਵੜਿੰਗ ਦੇ ਰੂਪ ਚ ਇਕ ਮਿਹਨਤੀ ਤੇ ਸੂਝਵਾਨ ਪ੍ਰਧਾਨ ਪੰਜਾਬ ਕਾਂਗਰਸ ਪਾਰਟੀ ਨੂੰ ਮਿਲਿਆ ਹੈ, ਜਿਸ ਨਾਲ ਕਾਂਗਰਸ ਪਾਰਟੀ ਹੇਠਲੇ ਪੱਧਰ ਤੱਕ ਮਜ਼ਬੂਤ ਹੋ ਰਹੀ ਹੈ। ਜੀਆ ਲਾਲ ਨਾਹਰ ਨੇ ਕਿਹਾ ਕਿ ਰਾਜਾ ਵੜਿੰਗ ਵਲੋਂ ਆਲ ਇੰਡੀਆ ਯੂਥ ਕਾਂਗਰਸ ਦਾ ਸੂਬਾ ਪ੍ਰਧਾਨ ਹੋਣ ਵਜੋਂ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੁਣ ਹਰ ਵਰਗ ਨੂੰ ਪੰਜਾਬ ਚ ਕਾਂਗਰਸ ਨਾਲ ਜੋੜਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਹੈ ਕਿ ਰਾਜਨੀਤੀ ਚ ਮਿਹਨਤੀ ਨੌਜਵਾਨ ਅੱਗੇ ਆਉਣ।

Leave a Reply

Your email address will not be published. Required fields are marked *

Translate »
error: Content is protected !!