ਬਜਰੰਗ ਦਲ ਨੇ ਨਵ-ਨਿਯੁਕਤ ਐਸ.ਐਚ.ਓ ਵਿਕਰਮਜੀਤ ਸਿੰਘ ਚੌਹਾਨ ਨੂੰ ਕੀਤਾ ਸਨਮਾਨਿਤ

ਬਜਰੰਗ ਦਲ ਬਿਨਾਂ ਕਿਸੇ ਸਵਾਰਥ ਅਤੇ ਡਰ ਤੋਂ ਸਮਾਜ ਵਿਰੋਧੀ ਅਨਸਰਾਂ ਦੀ ਹੋਂਦ ਨੂੰ ਖਤਮ ਕਰਨ ਦੇ ਹੱਕ ਵਿੱਚ ਹੈ : ਵਾਲੀਆ

ਕਪੂਰਥਲਾ (ਬਰਿੰਦਰ ਚਾਨਾ) : ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਆਗੂਆਂ ਦੇ ਇੱਕ ਵਿਸ਼ੇਸ਼ ਵਫ਼ਦ ਨੇ ਮੰਗਲਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ, ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਯਾਦਵ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੁਨੀਸ਼ ਬਜਰੰਗੀ ਦੀ ਅਗਵਾਈ ਹੇਠ ਨਵ-ਨਿਯੁਕਤ ਐਸਐਚਓ ਵਿਕਰਮਜੀਤ ਸਿੰਘ ਚੌਹਾਨ ਵਲੋਂ ਥਾਣਾ ਸਿਟੀ ਵਿਖੇ ਅਹੁਦਾ ਸੰਭਾਲਣ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਆਗੂਆਂ ਨੇ ਉਨ੍ਹਾਂ ਨਾਲ ਸ਼ਹਿਰ ਵਿੱਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ।ਵਫ਼ਦ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਐਸਐਚਓ ਚੌਹਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂਨੇ ਅਮਨ-ਕਾਨੂੰਨ ਅਤੇ ਲੋਕ ਹਿੱਤਾਂ ਆਦਿ ਨਾਲ ਸਬੰਧਤ ਕਿਸੇ ਵੀ ਮਿਸ਼ਨ ਵਿੱਚ ਸਫਲ ਰਹਿਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਐਸਐਚਓ ਵਿਕਰਮਜੀਤ ਸਿੰਘ ਚੌਹਾਨ ਨੇ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਿਸ਼ਨ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਨੂੰ ਇਨਸਾਫ਼ ਦਿਵਾਉਣਾ,ਕਿਸੇ ਵੀ ਤਰ੍ਹਾਂ ਦੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਭੇਜਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਆਦਿ ਹੈ।ਇਸ ਵਿੱਚ ਜਨਤਾ ਦੇ ਸਪੱਸ਼ਟ ਅਤੇ ਮਜ਼ਬੂਤ ਸਹਿਯੋਗ ਦੀ ਵੀ ਲੋੜ ਹੈ।ਐਸਐਚਓ ਨੇ ਕਿਹਾ ਕਿ ਕਪੂਰਥਲਾ ਗੁਰੂਆਂ-ਪੀਰਾਂ ਦੀ ਧਰਤੀ ਹੈ।ਜਿੱਥੇ ਲੋਕ ਇੱਕ ਦੂਜੇ ਦੇ ਧਰਮ ਆਦਰ ਤੇ ਸਨਮਾਨ ਕਰਦੇ ਹਨ। ਧਰਮਾਂ ਦੇ ਲੋਕ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕਰਦੇ ਹਨ।ਕਪੂਰਥਲਾ ਵਿੱਚ ਸਾਰੇ ਧਰਮਾਂ ਦੇ ਲੋਕ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕਰਦੇ ਹਨ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਦੱਸਿਆ ਕਿ ਸੱਚਾ ਬਜਰੰਗੀ ਸ਼ੁਰੂ ਤੋਂ ਹੀ ਬਿਨਾਂ ਕਿਸੇ ਸਵਾਰਥ ਅਤੇ ਡਰ ਤੋਂ ਸਮਾਜ ਵਿਰੋਧੀ ਅਨਸਰਾਂ ਦੀ ਹੋਂਦ ਨੂੰ ਖਤਮ ਕਰਨ ਦੇ ਹੱਕ ਵਿੱਚ ਹੈ। ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਲੋਕਾਂ ਨੂੰ ਕੁਝ ਫਰਜ਼ੀ ਆਗੂਆਂ ਤੋਂ ਵੀ ਸੁਚੇਤ ਰਹਿਣ ਦੀ ਲੋੜ ਹੈ, ਜੋ ਦੇਸ਼ ਅਤੇ ਸਮਾਜ ਦੇ ਦੁਸ਼ਮਣਾਂ ਪ੍ਰਤੀ ਦੋਹਰੀ ਨੀਤੀ ਅਪਣਾਉਂਦੇ ਹਨ। ਵਾਲੀਆ ਨੇ ਕਿਹਾ ਕਿ ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈn ਪੁਲਿਸ ਪ੍ਰਸ਼ਾਸਨ ਨੇ ਹਮੇਸ਼ਾ ਹੀ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ। ਬਜਰੰਗ ਦਲ ਨੇ ਪੁਲਿਸ ਪ੍ਰਸ਼ਾਸਨਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਾ ਹੈ।ਉਨ੍ਹਾਂਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਨੇ ਐਸਐਚਓ ਨੂੰ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਜੋ ਵੀ ਮੁਹਿੰਮ ਚਲਾਏਗਾ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਹਰ ਤਰ੍ਹਾਂ ਨਾਲ ਪੂਰਾ ਸਹਿਯੋਗ ਦੇਵੇਗਾ। ਵਫ਼ਦ ਵਿੱਚ ਹੈਪੀ ਛਾਬੜਾ, ਬ੍ਰਿਜਮੋਹਨ, ਮਦਨ ਲਾਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Translate »
error: Content is protected !!