ਬੇਟੀ ਬਚਾਓ,ਬੇਟੀ ਪੜ੍ਹਾਓ ਤਹਿਤ ਜ਼ਿਲ੍ਹਾ ਪੱਧਰੀ ਮੈਡੀਕਲ ਕੈਂਪ ਲਗਾਇਆ

ਕਪੂਰਥਲਾ (ਬਰਿੰਦਰ ਚਾਨਾ) : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਦੀ ਅਗਵਾਈ ਹੇਠ ਬੇਟੀ ਪੜ੍ਹਾਓ ਬੇਟੀ ਬਚਾਓ ਤਹਿਤ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਪਾਂਚਾਲ ਨੇ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਵੱਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ ਤੇ ਕੈਂਪ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਹਨਾਂ ਵੱਲੋਂ ਕੈਂਪ ਵਿੱਚ ਲਗਾਈ ਬੇਟੀ ਬਚਾਓ ਬੇਟੀ ਪੜ੍ਹਾਓ ਸੰਬਧੀ ਪ੍ਰਦਰਸ਼ਨੀ ਦੀ ਸ਼ਲਾਘਾ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਅਮਿਤ ਪਾਂਚਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਮੁਫ਼ਤ ਸਹੂਲਤਾਂ ਦਿੱਤੀਆ ਗਈਆਂ ਹਨ ਤੇ ਅਜਿਹੇ ਕੈਂਪ ਲੋਕਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਇਕ ਹੀ ਜਗ੍ਹਾ ਉਪਲੱਬਧ ਕਰਵਾਉਂਦੇ ਹਨ।ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਹਨਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ। ਉਹਨਾਂ ਵੱਲੋਂ ਕੈਂਪ ਵਿੱਚ ਡਿਊਟੀ ਦੇ ਰਹੇ ਸਟਾਫ਼ ਦੀ ਹੌਸਲਾਅਫਜ਼ਾਈ ਵੀ ਕੀਤੀ ਗਈ। ਕੈਂਪ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ ਅਤੇ ਪ੍ਰੋਜੈਕਟਰ ਲਗਾਕੇ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ ਤੇ ਇਕ ਡਾਕੂਮੈਂਟਰੀ ਵੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਪੰਜਾਬ ਵਿੱਚ ਸੈਕਸ ਰੇਸ਼ੋ ਦੇ ਹਿਸਾਬ ਨਾਲ ਪੰਜਾਬ ਵਿੱਚ ਪਹਿਲੇ ਨੰਬਰ ਤੇ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਿਚ ਅੱਗੇ ਵੀ ਅਜਿਹੇ ਜਾਗਰੂਕਤਾ ਭਰਪੂਰ ਪ੍ਰਦਰਸ਼ਨੀਆਂ ਲਾਈਆਂ ਜਾਂਦੀਆਂ ਰਹਿਣਗੀਆਂ।ਸੀਨੀਅਰ ਮੈਡੀਕਲ ਅਫ਼ਸਰ ਕਪੂਰਥਲਾ ਡਾਕਟਰ ਇੰਦੂ ਬਾਲਾ ਨੇ ਦਸਿਆ ਕਿ ਕੈਂਪ ਨੇ ਦੱਸਿਆ ਕਿ ਕੈਂਪ ਵਿੱਚ 950 ਵੱਧ ਮਰੀਜ਼ਾਂ ਨੇ ਸਿਹਤ ਸਹੂਲਤਾਂ ਦਾ ਲਾਭ ਉਠਾਇਆ। ਇਸ ਕੈਂਪ ਦੌਰਾਨ ਆਯੂਰਵੈਦਿਕ,ਹੋਮਿਓਪੈਥੀ ਤੋਂ ਇਲਾਵਾ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ, ਲੈਬ ਟੈਸਟ, ਯੂਡੀਆਈਡੀ,ਆਯੂਸ਼ਮਾਨ, ਆਭਾਆਈਡੀ, ਆਦਿ ਸੁਵਿਧਾਵਾਂ ਮੁੱਹਈਆ ਕਰਵਾਈ ਗਈਆਂ। ਇਸ ਮੌਕੇ ਡੀਡੀਐਓ ਡਾ ਕਪਿਲ ਡੋਗਰਾ,ਏਸੀਐਸ ਡਾ. ਅੰਨੂ ਸ਼ਰਮਾ, ਡੀਐਚੳ ਡਾ ਰਾਜੀਵ ਪਰਾਸ਼ਰ, ਡੀਆਈਓ ਡਾ. ਰਣਦੀਪ ਸਿੰਘ,ਡਾ. ਅਰਸ਼ਬੀਰ ਕੌਰ,ਡਾ. ਅਮਨਜੋਤ ਕੌਰ,ਡਾ ਹਰਪ੍ਰੀਤ ਮੋਮੀ,ਡਾ. ਰਮਨਪ੍ਰੀਤ ਕੌਰ, ਡਾ ਮੋਨਿੰਦਰ ਕੌਰ, ਡਾ ਗੁਰਦੇਵ ਭੱਟੀ,ਡਾ ਸਾਲੂ ,ਡਾ ਅਮਨਪ੍ਰੀਤ ਕੌਰ,ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ,ਏ.ਓ ਅਮ੍ਰਿਤਪਾਲ ਸਿੰਘ,ਐਮਐਂਡਈਓ ਰਾਮ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘਾ, ਬੀਸੀਸੀ ਜੋਤੀ ਅਨੰਦ, ਬੀਈਈ ਰਵਿੰਦਰ ਜੱਸਲ, ਸੁਪਰਡੈਂਟ ਰਾਮ ਅਵਤਾਰ, ਸੁਪਰਡੈਂਟ ਨਿਰਮਲ ਸਿੰਘ, ਸੁਪਰਡੈਂਟ ਹਰੀ ਦੱਤ ਸ਼ਰਮਾ,ਫਾਰਮੇਸੀ ਅਫ਼ਸਰ ਸਿਮਰਨ ਸਿੰਘ, ਸੰਨੀ ਭੱਟੀ,ਸਟੈਨੋ ਅਮਰੀਕ ਸਿੰਘ, ਸਤਿੰਦਰ ਸਿੰਘ, ਪਵਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਟਾਰ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *

Translate »
error: Content is protected !!