ਸੜਕੀ ਹਾਦਸਿਆਂ ‘ਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫਤ ਇਲਾਜ : ਡਾ. ਰਿਚਾ ਭਾਟੀਆ

ਕਪੂਰਥਲਾ (ਬਰਿੰਦਰ ਚਾਨਾ) : ਡਾ. ਬਲਵੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਨੇ ਦੱਸਿਆ ਗਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਸੁੱਚਜੀ ਵਰਤੋਂ ਕਰਕੇ ਕੌਮੀਅਤ, ਜਾਤ-ਪਾਤ, ਸਮਾਜਿਕ, ਆਰਥਿਕ ਆਦਿ ਸਥਿਤੀ ਦੇ ਬਿਵਾਂ ਕਿਸੇ ਭੇਦਭਾਵ ਤੋਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਡਾ. ਸੰਦੀਪ ਭੋਲਾ ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫਸਰ ਕਪੂਰਥਲਾ ਦੁਆਰਾ ਦੱਸਿਆ ਗਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸਮਦੀਨ ਗਵਾਹ ਬਣਨ ਦੀ ਇੱਛਾ ਨਾ ਪ੍ਰਗਟਾਉਂਦਾ ਹੋਵੇ।ਫਰਿਸਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ਤੇ ਉਪਲੱਬਧ ਹੈ।

Leave a Reply

Your email address will not be published. Required fields are marked *

Translate »
error: Content is protected !!